Hi, I'm Celine
Spend time learning about the different aspects of that topic from experts in the field.
ਸੰਗਰੂਰ ਨਾਮਾ
  • ਹੋਮ
  • ਪੜ੍ਹੋ
  • ਦੇਖੋ
  • ਸੁਣੋ
  • ਚਿੱਬ ਕੱਢ ਖ਼ਬਰਾਂ
  • ਸੰਗਰੂਰ
  • ਪੰਜਾਬ
  • ਭਾਰਤ
  • ਗਿਆਨ ਨਾਮਾ
  • ਵੈੱਬ ਕਹਾਣੀ
  • ਸੰਸਾਰ
  • ਪੰਜਾਬੀ
    • हिन्दी
    • English
    • ਪੰਜਾਬੀ

Listen

About us


ਸੰਗਰੂਰਨਾਮਾ ਸੰਗਰੂਰ ਵਿੱਚ ਨਾਗਰਿਕ ਪੱਤਰਕਾਰੀ ਨੂੰ ਸਸ਼ਕਤ ਬਣਾਉਣ ਵਾਲਾ ਇੱਕ ਮੋਹਰੀ ਸਥਾਨਕ ਚੈਨਲ ਹੈ। ਸਾਡਾ ਮਿਸ਼ਨ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਦੇ ਹੋਏ ਭਾਈਚਾਰੇ ਦੀਆਂ ਆਵਾਜ਼ਾਂ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। ਅਸੀਂ ਸਥਾਨਕ ਖ਼ਬਰਾਂ, ਕਹਾਣੀਆਂ ਅਤੇ ਮੁੱਦਿਆਂ ਨੂੰ ਪ੍ਰਦਰਸ਼ਿਤ ਕਰਦੇ ਹਾਂ, ਜੋ ਸਾਡੇ ਖੇਤਰ ਦੀਆਂ ਜਿੱਤਾਂ ਅਤੇ ਚੁਣੌਤੀਆਂ ਨੂੰ ਉਜਾਗਰ ਕਰਦੇ ਹਨ।  ਆਪਣੀਆਂ ਕਹਾਣੀਆਂ ਸਾਂਝੀਆਂ ਕਰੋ, ਅਤੇ ਆਓ ਇਕੱਠੇ ਸੰਗਰੂਰ ਦੇ ਬਿਰਤਾਂਤ ਨੂੰ ਆਕਾਰ ਦੇਈਏ!”

Quick links

  • ਚਿੱਬ ਕੱਢ ਖ਼ਬਰਾਂ
  • ਸੰਗਰੂਰ
  • ਪੰਜਾਬ
  • ਦੇਖੋ
  • Web Story

Recent Posts

  • ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਕਰਮ ਤੇ ਧਰਮ- ਹਰਜੋਤ ਸਿੰਘ ਬੈਂਸ
  • ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ-ਬਰਿੰਦਰ ਕੁਮਾਰ ਗੋਇਲ
  • ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ
  • ਸਿਹਤ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ
  • ਹਰਪਾਲ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Get In Touch

 +91 9056664887
 sangrurnama@gmail.com
info@sangrurnama.com
advt@sangrurnama.com

Social Links

Copyright © 2025 Sangrur Nama
  • ਚਿੱਬ ਕੱਢ ਖ਼ਬਰਾਂ
  • ਸੰਗਰੂਰ
  • ਪੰਜਾਬ
  • ਭਾਰਤ
  • ਗਿਆਨ ਨਾਮਾ
  • ਵੈੱਬ ਕਹਾਣੀ
  • ਸੰਸਾਰ
  • ਪੰਜਾਬੀ
    • हिन्दी
    • English
    • ਪੰਜਾਬੀ

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਕਰਮ ਤੇ ਧਰਮ- ਹਰਜੋਤ ਸਿੰਘ ਬੈਂਸ Thumbnail
ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਕਰਮ ਤੇ ਧਰਮ- ਹਰਜੋਤ ਸਿੰਘ ਬੈਂਸ

ਨੰਗਲ 08 ਸਤੰਬਰ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋ ਅਪ੍ਰੇਸ਼ਨ ਰਾਹਤ ਦੀ ਸੁਰੂਆਤ ਅੱਜ ਨੰਗਲ 2ਆਰਵੀਆਰ ਤੋ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਿਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ। ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ...

ਸ਼ੇਅਰ

ਪੂਰੀ ਖਬਰ ਪੜ੍ਹੋ

ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ-ਬਰਿੰਦਰ ਕੁਮਾਰ ਗੋਇਲ Thumbnail
ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ-ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ...

ਸ਼ੇਅਰ

ਪੂਰੀ ਖਬਰ ਪੜ੍ਹੋ

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ Thumbnail
ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਅੰਮ੍ਰਿਤਸਰ, 8 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ...

ਸ਼ੇਅਰ

ਪੂਰੀ ਖਬਰ ਪੜ੍ਹੋ

ਸਿਹਤ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ Thumbnail
ਸਿਹਤ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ

ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ...

ਸ਼ੇਅਰ

ਪੂਰੀ ਖਬਰ ਪੜ੍ਹੋ

ਹਰਪਾਲ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ Thumbnail
ਹਰਪਾਲ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ...

ਸ਼ੇਅਰ

ਪੂਰੀ ਖਬਰ ਪੜ੍ਹੋ

ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ-ਅਮਨ ਅਰੋੜਾ Thumbnail
ਪੰਜਾਬ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਾ ਹੈ-ਅਮਨ ਅਰੋੜਾ

ਚੰਡੀਗੜ੍ਹ, 8 ਸਤੰਬਰ: ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ “ਡੂੰਘੀ ਨੀਂਦ” ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ...

ਸ਼ੇਅਰ

ਪੂਰੀ ਖਬਰ ਪੜ੍ਹੋ

ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ Thumbnail
ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

ਚੰਡੀਗੜ੍ਹ, 16 ਮਈ,  ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕੰਮ ਕਰਵਾਉਣ ਵਾਲੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਜਾਣਬੁੱਝ ਕੇ ਅਰਜ਼ੀਆਂ ਨੂੰ ਪ੍ਰਵਾਨਗੀਆਂ ਦੇਣ ਵਿੱਚ ਦੇਰੀ ਕਰਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਖੇਤਰ ਵਿੱਚ ਇਮਾਰਤਾਂ ਦੇ 70 ਫੀਸਦ ਨਕਸ਼ੇ ਨਗਰ ਨਿਗਮ ਦੁਆਰਾ ਪਹਿਲਾਂ ਹੀ ਮਨਜ਼ੂਰ...

ਸ਼ੇਅਰ

ਪੂਰੀ ਖਬਰ ਪੜ੍ਹੋ

ਜੇਲ੍ਹ ਵਿੱਚ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ Thumbnail
ਜੇਲ੍ਹ ਵਿੱਚ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼

ਸੰਗਰੂਰ, 16 ਮਈ:- ਸੰਗਰੂਰ ਪੁਲਿਸ ਨੇ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਇਸ ਕੇਸ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਛਾਪੇਮਾਰੀ ਦੌਰਾਨ 12 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ। ਡੀਜੀਪੀ ਨੇ ਇਸ ਕੇਸ ਵਿੱਚ ਜੇਲ੍ਹ ਕਰਮਚਾਰੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪ੍ਰਸ਼ਾਂਤ ਨਾਮੀ ਦਰਜਾ ਚਾਰ ਕਰਮਚਾਰੀ,...

ਸ਼ੇਅਰ

ਪੂਰੀ ਖਬਰ ਪੜ੍ਹੋ