ਸੰਗਰੂਰ, – ਜਿਲ੍ਹੇ ਨਾਲ ਸਬੰਧਤ ਇਕ ਵਕੀਲ ਨੂੰ ਅਦਾਲਤ ਨਾਲ ਚਲਾਕੀ ਕਰਨੀ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛੱਕੇ ਟੰਗ ਕੇ ਸਥਾਨਕ ਅਦਾਲਤ ਨੂੰ ਗੁੰਮਰਾਹ ਕਰਕੇ ਵਿਵਾਦਿਤ ਜ਼ਮੀਨ ਦਾ ਕਬਜਾ ਲੈਣਦਾ ਹੈ। ਮਾਮਲਾ ਸੰਗਰੂਰ ਜਿਲ੍ਹੇ ਦੇ ਸ਼ੇਰਪੁਰ ਕਸਬੇ ਨਾਲ ਸਬੰਧਤ ਇਕ ਵਕੀਲ ਜੈਕੀ ਗਰਗ ਹੈ ਜਿਸ ਨੇ 21 ਫਰਵਰੀ 2023 ਨੂੰ ਸਰਕਾਰੀ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਇਕ ਏਕੜ ਵਿਚ ਬਣੇ ਸੈਲਰ ਦੀ ਖਰੀਦ 1,ਕਰੋੜ 75 ਲੱਖ ਵਿਚ ਕਰ ਲਈ ਅਤੇ ਕਬਜਾ ਲੈਣ ਲਈ ਕਾਗਜੀ ਕਾਰਵਾਈ ਪੂਰੀ ਕਰਨ ਲੱਗਾ। ਇਸ ਸਮੇਂ ਦੌਰਾਨ ਸੈਲਰ ਮਾਲਕਾਂ ਨੂੰ ਸੈਲਰ ਦੀ ਵਿਕਰੀ ਦੀ ਭਿਣਕ...
ਸ਼ੇਅਰ
ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ...
ਸ਼ੇਅਰ